ਸ਼ਿਵ ਕੁਮਾਰ ਬਟਾਲਵੀ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਗਿਆਨਸੰਦੂਕ ਲੇਖਕ

ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ।[1] ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਫਰਮਾ:ਹਵਾਲਾ ਲੋੜੀਂਦਾ

ਜੀਵਨੀ

ਸ਼ਿਵ ਕੁਮਾਰ ਦਾ ਜਨਮ 23 ਜੁਲਾਈ 1936 ਨੂੰ ਜੰਮੂ ਕਸ਼ਮੀਰ ਦੀ ਹੱਦ ਨਾਲ਼ ਲੱਗਦੇ 'ਸ਼ਕਰਗੜ੍ਹ' ਤਹਿਸੀਲ ਦੇ ਬੜਾ ਪਿੰਡ ਲੋਹਤੀਆਂ (ਹੁਣ ਪਾਕਿਸਤਾਨ) ਵਿੱਚ ਹੋਇਆ ਸੀ। ਮੁਲਕ ਦੀ ਵੰਡ ਤੋਂ ਪਹਿਲਾਂ ਇਹ ਗੁਰਦਾਸਪੁਰ ਜਿਲ੍ਹੇ ਦਾ ਇੱਕ ਪਿੰਡ ਸੀ। ਉਸ ਦਾ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ, ਮਾਲ ਮਹਿਕਮੇ ਵਿੱਚ ਪਹਿਲਾਂ ਪਟਵਾਰੀ ਅਤੇ ਬਾਅਦ ਵਿੱਚ ਕਾਨੂੰਗੋ ਰਿਹਾ। ਉਸ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਦੀ ਆਵਾਜ ਬਹੁਤ ਸੁਰੀਲੀ ਸੀ, ਉਹੀ ਸੁਰੀਲਾਪਣ ਸ਼ਿਵ ਦੀ ਆਵਾਜ ਵਿੱਚ ਵੀ ਸੀ। ਸ਼ਿਵ ਕੁਮਾਰ ਨੇ ਮੁੱਢਲੀ ਪੜ੍ਹਾਈ ਬੜਾ ਪਿੰਡ 'ਲੋਹਤੀਆਂ' ਦੇ ਪ੍ਰਾਇਮਰੀ ਸਕੂਲ ਤੋਂ ਹਾਸਿਲ ਕੀਤੀ।ਫਰਮਾ:ਹਵਾਲਾ ਲੋੜੀਂਦਾ

ਵਿੱਦਿਆ ਅਤੇ ਨੌਕਰੀ

ਸੰਨ 1953 ਵਿੱਚ ਸ਼ਿਵ ਨੇ "ਸਾਲਵੇਸ਼ਨ ਆਰਮੀ ਹਾਈ ਸਕੂਲ" ਬਟਾਲਾ ਤੋਂ ਦਸਵੀਂ ਪਾਸ ਕੀਤੀ। ਪਹਿਲਾਂ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿੱਚ ਦਾਖ਼ਿਲਾ ਲਿਆ। ਕੁਝ ਸਮੇਂ ਬਾਅਦ ਨਾਭਾ ਆ ਗਿਆ ਤੇ ਆਰਟਸ ਵਿਸ਼ਲ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਦਾਖਲਾ ਲੈ ਲਿਆ। ਬੈਜਨਾਥ ਜ਼ਿਲ੍ਹਾ ਕਾਂਗੜਾ ਦੇ ਇੱਕ ਸਕੂਲ ਵਿੱਚ ਓਵਰਸੀਅਰ ਦੇ ਕੋਰਸ ਵਿੱਚ ਦਾਖ਼ਿਲਾ ਲੈ ਲਿਆ। ਉਸ ਦੇ ਪਿਤਾ ਕ੍ਰਿਸ਼ਨ ਗੋਪਾਲ ਨੇ ਪੁੱਤ ਸ਼ਿਵ ਕੁਮਾਰ ਨੂੰ ਪਟਵਾਰੀ ਲਵਾ ਦਿੱਤਾ ਪਰ 1961 ਵਿੱਚ ਉਸ ਨੇ ਇਸ ਨੌਕਰੀ ਤੋਂ ਵੀ ਅਸਤੀਫਾ ਦੇ ਦਿੱਤਾ ਅਤੇ 1966 ਤੱਕ ਬੇਰੁਜ਼ਗਾਰ ਹੀ ਰਿਹਾ। ਇਸ ਲਈ ਇਸ ਸਮੇਂ ਦੌਰਾਨ ਉਹ ਕਦੀ ਕਦਾਈਂ ਕਵੀ ਦਰਬਾਰਾਂ ਵਿੱਚ ਆਪਣੀਆਂ ਕਵਿਤਾਵਾਂ ਪੜ੍ਹਨ ਦੇ ਸੇਵਾ ਫਲ ਜਾਂ ਕੁਝ ਛਪ ਚੁੱਕੀਆਂ ਕਿਤਾਬਾਂ ਦੀ ਨਿਗੂਣੀ ਜਿਹੀ ਰਾਇਲਟੀ ’ਤੇ ਹੀ ਗੁਜ਼ਾਰਾ ਕਰਦਾ ਸੀ। 1966 ਵਿੱਚ ਉਸ ਨੇ "ਸਟੇਟ ਬੈਂਕ ਆਫ਼ ਇੰਡੀਆ" ਦੀ ਬਟਾਲਾ ਸ਼ਾਖਾ ਵਿੱਚ ਕਲਰਕ ਦੀ ਨੌਕਰੀ ਕਰ ਲਈਫਰਮਾ:ਹਵਾਲਾ ਲੋੜੀਂਦਾ5 ਫ਼ਰਵਰੀ 1967 ਨੂੰ ਸ਼ਿਵ ਦਾ ਵਿਆਹ, ਗੁਰਦਾਸਪੁਰ ਜਿਲ੍ਹੇ ਦੇ ਹੀ ਇੱਕ ਪਿੰਡ 'ਕੀੜੀ ਮੰਗਿਆਲ' ਦੀ ਅਰੁਣਾ ਨਾਲ ਹੋ ਗਿਆ। ਉਸ ਦਾ ਵਿਆਹੁਤਾ ਜੀਵਨ ਖ਼ੁਸ਼ ਅਤੇ ਹਰ ਪੱਖੋਂ ਠੀਕ-ਠਾਕ ਸੀ। ਉਨ੍ਹਾਂ ਦੇ ਘਰ ਦੋ ਬੱਚੇ ਪੁੱਤਰ ਮਿਹਰਬਾਨ ਬਟਾਲਵੀ ਅਤੇ ਧੀ ਪੂਜਾ ਨੇ ਜਨਮ ਲਿਆ। ਸੰਨ 1968 ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਮੁਲਾਜ਼ਮ ਵਜੋਂ ਬਦਲ ਕੇ ਉਹ ਚੰਡੀਗੜ੍ਹ ਆ ਗਿਆ।ਫਰਮਾ:ਹਵਾਲਾ ਲੋੜੀਂਦਾ

ਰਚਨਾਵਾਂ[2]

ਲੂਣਾ

ਸ਼ਿਵ ਨੇ ਇੱਕ ਕਾਵਿ-ਨਾਟਕ ਲਿਖਿਆ, ਜਿਸ ਦਾ ਨਾਂ 'ਲੂਣਾ' (1961) ਸੀ। ਉਸ ਨੇ ਸੰਸਾਰ ਵਿੱਚ ਭੰਡੀ "ਰਾਣੀ ਲੂਣਾ" ਦੇ ਚਰਿੱਤਰ ਉੱਤੇ ਲਾਏ ਦਾਗ਼ ਲਈ ਸਮਾਜ ਨੂੰ ਦੋਸ਼ੀ ਦੱਸਿਆ। ਇਹ ਉਸ ਦੀ ਸ਼ਾਹਕਾਰ ਰਚਨਾ ਸੀ, ਜਿਸ ਲਈ 'ਸਾਹਿਤ ਅਕਾਦਮੀ ਪੁਰਸਕਾਰ' ਉਸ ਨੂੰ 1967 ਈ: 'ਚ ਮਿਲਿਆ।[3]

ਮੌਤ

ਸ਼ਿਵ, ਜਿਸ ਦੀ ਤੁਲਨਾ ਅੰਗਰੇਜ਼ੀ ਦੇ ਪ੍ਰਸਿੱਧ ਕਵੀ "ਜੌਨ ਕੀਟਸ" ਨਾਲ ਕੀਤੀ ਜਾਂਦੀ ਹੈ, ਉਸ ਦੇ ਵਾਂਗ ਹੀ ਭਰੀ ਜਵਾਨੀ ਵਿੱਚ ਇਹ ਦੁਨੀਆਂ ਤੋਂ ਵਿਦਾ ਹੋ ਗਿਆਫਰਮਾ:ਹਵਾਲਾ ਲੋੜੀਂਦਾ

ਹਵਾਲਾ

ਫਰਮਾ:ਹਵਾਲੇ

ਬਾਹਰੀ ਕੜੀਆਂ

ਫਰਮਾ:ਪੰਜਾਬੀ ਲੇਖਕ ਫਰਮਾ:ਸਾਹਿਤ ਅਕਾਦਮੀ ਇਨਾਮ ਜੇਤੂ

  1. ਸ਼ਿਵ ਕੁਮਾਰ - ਡਾ.ਸਾਥੀ ਲੁਧਿਆਣਵੀ
  2. "ਸ਼ਿਵ ਕੁਮਾਰ ਬਟਾਲਵੀ, ਜੀਵਨ, ਰਚਨਾ, ਅਤੇ ਪੰਜਾਬੀ ਸਾਹਿਤ ਵਿਚ ਸਥਾਨ".
  3. ਉਹੀ, ਸਿਖਰੀ ਟਿੱਪਣੀ